Amritvele da Hukamnama Sri Darbar Sahib, Sri Amritsar, Ang 599
ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥
सोरठि महला ३ घरु १ ੴ सतिगुर प्रसादि ॥ सेवक सेव करहि सभि तेरी जिन सबदै सादु आइआ ॥ गुर किरपा ते निरमलु होआ जिनि विचहु आपु गवाइआ ॥ अनदिनु गुण गावहि नित साचे गुर कै सबदि सुहाइआ ॥१॥ मेरे ठाकुर हम बारिक सरणि तुमारी ॥ एको सचा सचु तू केवलु आपि मुरारी ॥ रहाउ ॥
Sorat'h, Third Mehl, First House: One Universal Creator God. By The Grace Of The True Guru: All of Your servants, who relish the Word of Your Shabad, serve You. By Guru's Grace, they become pure, eradicating self-conceit from within. Night and day, they continually sing the Glorious Praises of the True Lord; they are adorned with the Word of the Guru's Shabad. ||1|| O my Lord and Master, I am Your child; I seek Your Sanctuary. You are the One and Only Lord, the Truest of the True; You Yourself are the Destroyer of ego. ||Pause||
ਸਭਿ = ਸਾਰੇ। ਸਬਦੈ = ਗੁਰੂ ਦੇ ਸ਼ਬਦ ਦਾ। ਸਾਦੁ = ਸੁਆਦ, ਰਸ। ਤੇ = ਤੋਂ, ਨਾਲ। ਜਿਨਿ = ਜਿਸ (ਮਨੁੱਖ) ਨੇ {ਲਫ਼ਜ਼ 'ਜਿਨ' ਬਹੁ-ਵਚਨ ਹੈ, 'ਜਿਨਿ' ਇਕ-ਵਚਨ ਹੈ}। ਆਪੁ = ਆਪਾ-ਭਾਵ। ਅਨਦਿਨੁ = ਹਰ ਰੋਜ਼। ਗਾਵਹਿ = ਗਾਂਦੇ ਹਨ। ਸਾਚੇ = ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ। ਸਬਦਿ = ਸ਼ਬਦ ਦੀ ਰਾਹੀਂ। ਸੁਹਾਇਆ = ਸੋਹਣੇ ਜੀਵਨ ਵਾਲੇ ਹੋ ਜਾਂਦੇ ਹਨ।੧। ਠਾਕੁਰ = ਹੇ ਮਾਲਕ! ਸਚਾ = ਸਦਾ-ਥਿਰ ਰਹਿਣ ਵਾਲਾ।ਰਹਾਉ।
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧। ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ। ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ)।ਰਹਾਉ।
राग सोरठि, घर १ में गुरु अमरदास जी की बाणी। अकाल पुरख एक है और सतगुरु की कृपा द्वारा मिलता है। हे प्रभु! तेरे जिन सेवकों को गुरु के शब्द का रस आ जाता है, वो ही सारे तेरी सेवा-भक्ति करते हैं। (हे भाई!) जिस मनुख ने गुरु की कृपा से अपने अंदर से आप-भाव (मैं) दूर कर लिया वह पवित्र (जीवन वाला हो जाता है। जो मनुख गुरु के शब्द में (जुड़ के) हर समय सदा-थिर प्रभु के गुण गाते रहते है, वह सुंदर जीवन वाले बन जाते हैं।१। हे मेरे मालिक-प्रभु! हम (जीव) तुम्हारे बच्चे हैं, तुम्हारी सरन में आये हैं। सिर्फ एक तुम ही सदा कायम रहने वाले हो, (जीव माया में डोल जाते हैं।रहाउ।
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!